ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
941
ਪਾਵਨ ਅੰਗ 941 / 1430

ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥

ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥

੨੫॥

ਮਨਮੁਖਿ ਭੂਲੈ ਜਮ ਕੀ ਕਾਣਿ ॥

ਪਰ ਘਰੁ ਜੋਹੈ ਹਾਣੇ ਹਾਣਿ ॥

ਮਨਮੁਖਿ ਭਰਮਿ ਭਵੈ ਬੇਬਾਣਿ ॥

ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥

ਸਬਦੁ ਨ ਚੀਨੈ ਲਵੈ ਕੁਬਾਣਿ ॥

ਨਾਨਕ ਸਾਚਿ ਰਤੇ ਸੁਖੁ ਜਾਣਿ ॥

੨੬॥

ਗੁਰਮੁਖਿ ਸਾਚੇ ਕਾ ਭਉ ਪਾਵੈ ॥

ਗੁਰਮੁਖਿ ਬਾਣੀ ਅਘੜੁ ਘੜਾਵੈ ॥

ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥

ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥

ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥

ਨਾਨਕ ਗੁਰਮੁਖਿ ਸਾਚਿ ਸਮਾਵੈ ॥

੨੭॥

ਗੁਰਮੁਖਿ ਪਰਚੈ ਬੇਦ ਬੀਚਾਰੀ ॥

ਗੁਰਮੁਖਿ ਪਰਚੈ ਤਰੀਐ ਤਾਰੀ ॥

ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥

ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥

ਗੁਰਮੁਖਿ ਪਾਈਐ ਅਲਖ ਅਪਾਰੁ ॥

ਨਾਨਕ ਗੁਰਮੁਖਿ ਮੁਕਤਿ ਦੁਆਰੁ ॥

੨੮॥

ਗੁਰਮੁਖਿ ਅਕਥੁ ਕਥੈ ਬੀਚਾਰਿ ॥

ਗੁਰਮੁਖਿ ਨਿਬਹੈ ਸਪਰਵਾਰਿ ॥

ਗੁਰਮੁਖਿ ਜਪੀਐ ਅੰਤਰਿ ਪਿਆਰਿ ॥

ਗੁਰਮੁਖਿ ਪਾਈਐ ਸਬਦਿ ਅਚਾਰਿ ॥

ਸਬਦਿ ਭੇਦਿ ਜਾਣੈ ਜਾਣਾਈ ॥

ਨਾਨਕ ਹਉਮੈ ਜਾਲਿ ਸਮਾਈ ॥

੨੯॥

ਗੁਰਮੁਖਿ ਧਰਤੀ ਸਾਚੈ ਸਾਜੀ ॥

ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥

ਗੁਰ ਕੈ ਸਬਦਿ ਰਪੈ ਰੰਗੁ ਲਾਇ ॥

ਸਾਚਿ ਰਤਉ ਪਤਿ ਸਿਉ ਘਰਿ ਜਾਇ ॥

ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥

ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥

੩੦॥

ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥

ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥

ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥

ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥

ਗੁਰਮੁਖਿ ਤਾਰੇ ਪਾਰਿ ਉਤਾਰੇ ॥

ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥

੩੧॥

ਨਾਮੇ ਰਾਤੇ ਹਉਮੈ ਜਾਇ ॥

ਨਾਮਿ ਰਤੇ ਸਚਿ ਰਹੇ ਸਮਾਇ ॥

ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥

ਨਾਮਿ ਰਤੇ ਪਾਵਹਿ ਮੋਖ ਦੁਆਰੁ ॥

ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥

ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥

੩੨॥

ਨਾਮਿ ਰਤੇ ਸਿਧ ਗੋਸਟਿ ਹੋਇ ॥

ਨਾਮਿ ਰਤੇ ਸਦਾ ਤਪੁ ਹੋਇ ॥

ਨਾਮਿ ਰਤੇ ਸਚੁ ਕਰਣੀ ਸਾਰੁ ॥

ਨਾਮਿ ਰਤੇ ਗੁਣ ਗਿਆਨ ਬੀਚਾਰੁ ॥

ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥

ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥

੩੩॥

ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

ਜੋਗ ਜੁਗਤਿ ਸਚਿ ਰਹੈ ਸਮਾਇ ॥

ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥

ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥

SikhiAt.Net
941 ×