ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
944
ਪਾਵਨ ਅੰਗ 944 / 1430

ਗੁਪਤੀ ਬਾਣੀ ਪਰਗਟੁ ਹੋਇ ॥

ਨਾਨਕ ਪਰਖਿ ਲਏ ਸਚੁ ਸੋਇ ॥

੫੩॥

ਸਹਜ ਭਾਇ ਮਿਲੀਐ ਸੁਖੁ ਹੋਵੈ ॥

ਗੁਰਮੁਖਿ ਜਾਗੈ ਨੀਦ ਨ ਸੋਵੈ ॥

ਸੁੰਨ ਸਬਦੁ ਅਪਰੰਪਰਿ ਧਾਰੈ ॥

ਕਹਤੇ ਮੁਕਤੁ ਸਬਦਿ ਨਿਸਤਾਰੈ ॥

ਗੁਰ ਕੀ ਦੀਖਿਆ ਸੇ ਸਚਿ ਰਾਤੇ ॥

ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥

੫੪॥

ਕੁਬੁਧਿ ਚਵਾਵੈ ਸੋ ਕਿਤੁ ਠਾਇ ॥

ਕਿਉ ਤਤੁ ਨ ਬੂਝੈ ਚੋਟਾ ਖਾਇ ॥

ਜਮ ਦਰਿ ਬਾਧੇ ਕੋਇ ਨ ਰਾਖੈ ॥

ਬਿਨੁ ਸਬਦੈ ਨਾਹੀ ਪਤਿ ਸਾਖੈ ॥

ਕਿਉ ਕਰਿ ਬੂਝੈ ਪਾਵੈ ਪਾਰੁ ॥

ਨਾਨਕ ਮਨਮੁਖਿ ਨ ਬੁਝੈ ਗਵਾਰੁ ॥

੫੫॥

ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥

ਸਤਿਗੁਰੁ ਭੇਟੈ ਮੋਖ ਦੁਆਰ ॥

ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥

ਦੁਰਮਤਿ ਵਿਛੁੜਿ ਚੋਟਾ ਖਾਇ ॥

ਮਾਨੈ ਹੁਕਮੁ ਸਭੇ ਗੁਣ ਗਿਆਨ ॥

ਨਾਨਕ ਦਰਗਹ ਪਾਵੈ ਮਾਨੁ ॥

੫੬॥

ਸਾਚੁ ਵਖਰੁ ਧਨੁ ਪਲੈ ਹੋਇ ॥

ਆਪਿ ਤਰੈ ਤਾਰੇ ਭੀ ਸੋਇ ॥

ਸਹਜਿ ਰਤਾ ਬੂਝੈ ਪਤਿ ਹੋਇ ॥

ਤਾ ਕੀ ਕੀਮਤਿ ਕਰੈ ਨ ਕੋਇ ॥

ਜਹ ਦੇਖਾ ਤਹ ਰਹਿਆ ਸਮਾਇ ॥

ਨਾਨਕ ਪਾਰਿ ਪਰੈ ਸਚ ਭਾਇ ॥

੫੭॥

ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥

ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥

ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥

ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥

ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥

ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥

੫੮॥

ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥

ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥

ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥

ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥

ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥

ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥

੫੯॥

ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥

ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥

ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥

ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥

ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥

ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥

੬੦॥

ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥

ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥

SikhiAt.Net
944 ×