Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
945
Pavan Ang 945 of 1430

ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥

ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥

ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥

ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥

੬੧॥

ਰੰਗਿ ਨ ਰਾਤਾ ਰਸਿ ਨਹੀ ਮਾਤਾ ॥

ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥

ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥

ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥

ਅਕਥ ਕਥਾ ਲੇ ਸਮ ਕਰਿ ਰਹੈ ॥

ਤਉ ਨਾਨਕ ਆਤਮ ਰਾਮ ਕਉ ਲਹੈ ॥

੬੨॥

ਗੁਰ ਪਰਸਾਦੀ ਰੰਗੇ ਰਾਤਾ ॥

ਅੰਮ੍ਰਿਤੁ ਪੀਆ ਸਾਚੇ ਮਾਤਾ ॥

ਗੁਰ ਵੀਚਾਰੀ ਅਗਨਿ ਨਿਵਾਰੀ ॥

ਅਪਿਉ ਪੀਓ ਆਤਮ ਸੁਖੁ ਧਾਰੀ ॥

ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥

ਨਾਨਕ ਬੂਝੈ ਕੋ ਵੀਚਾਰੀ ॥

੬੩॥

ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥

ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥

ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥

ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥

ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥

ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥

੬੪॥

ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥

ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥

ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥

ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥

ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥

ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥

੬੫॥

ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥

ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥

ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥

ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥

ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥

ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥

੬੬॥

ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥

ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥

ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥

ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥

SikhiAt.Net
945 ×