ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
946
ਪਾਵਨ ਅੰਗ 946 / 1430

ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥

ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥

੬੭॥

ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥

ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥

ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥

ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥

ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥

ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥

੬੮॥

ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥

ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥

ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥

ਗੁਰਮੁਖਿ ਨਿਜ ਘਰਿ ਵਾਸਾ ਹੋਇ ॥

ਗੁਰਮੁਖਿ ਜੋਗੀ ਜੁਗਤਿ ਪਛਾਣੈ ॥

ਗੁਰਮੁਖਿ ਨਾਨਕ ਏਕੋ ਜਾਣੈ ॥

੬੯॥

ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥

ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥

ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥

ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥

ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥

ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥

੭੦॥

ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥

ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥

ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥

ਗੁਰਮੁਖਿ ਦਰਗਹ ਨ ਆਵੈ ਹਾਰਿ ॥

ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥

ਨਾਨਕ ਗੁਰਮੁਖਿ ਸਬਦਿ ਪਛਾਣੈ ॥

੭੧॥

ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥

ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥

ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥

ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥

ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥

ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥

੭੨॥

ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥

ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥

ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥

ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥

ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥

ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥

੭੩॥

੧॥

SikhiAt.Net
946 ×