ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
947
ਪਾਵਨ ਅੰਗ 947 / 1430

ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਕੀ ਵਾਰ ਮਹਲਾ ੩ ॥

ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥

ਸਲੋਕੁ ਮਃ ੩ ॥

ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥

ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥

ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥

ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥

ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥

ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥

ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥

ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥

੧॥

ਮਃ ੩ ॥

ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥

ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥

ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥

ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥

੨॥

ਮਃ ੩ ॥

ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥

ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥

ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥

ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥

੩॥

ਪਉੜੀ ॥

ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥

ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥

ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥

ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥

ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥

੧॥

ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥

੧॥

ਰਹਾਉ ॥

ਸਲੋਕੁ ॥

ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥

ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥

੧॥

ਮਃ ੩ ॥

ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥

ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥

ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥

੨॥

ਪਉੜੀ ॥

ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥

ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥

ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥

ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥

ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥

੨॥

ਸਲੋਕੁ ਮਃ ੩ ॥

ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥

SikhiAt.Net
947 ×