Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
949
Pavan Ang 949 of 1430

ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥

ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥

ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥

ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥

੫॥

ਸਲੋਕ ਮਃ ੩ ॥

ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥

ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥

ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥

ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥

੧॥

ਮਃ ੩ ॥

ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥

ਉਦਰੈ ਕਾਰਣਿ ਆਪਣੇ ਬਹਲੇ ਭੇਖਿ ਕਰੇਨਿ ॥

ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥

ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥

੨॥

ਪਉੜੀ ॥

ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥

ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥

ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥

ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥

ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥

੬॥

ਸਲੋਕੁ ਮਃ ੩ ॥

ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥

ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥

ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥

ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥

੧॥

ਮਃ ੩ ॥

ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥

ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥

ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥

ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥

ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥

ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥

ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥

੨॥

ਪਉੜੀ ॥

ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥

ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥

ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥

ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥

ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥

੭॥

ਸਲੋਕ ਮਃ ੩ ॥

ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥

ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥

ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥

SikhiAt.Net
949 ×