Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
95
Pavan Ang 95 of 1430

ਮਾਝ ਮਹਲਾ ੪ ॥

ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥

ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥

ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥

੧॥

ਆਉ ਸਖੀ ਹਰਿ ਮੇਲੁ ਕਰੇਹਾ ॥

ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥

ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥

੨॥

ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥

ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥

ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥

੩॥

ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥

ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥

ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥

੪॥

੩॥

ਮਾਝ ਮਹਲਾ ੪ ॥

ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥

ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥

ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥

੧॥

ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥

ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥

ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥

੨॥

ਵਡਭਾਗੀ ਹਰਿ ਸੰਗਤਿ ਪਾਵਹਿ ॥

ਭਾਗਹੀਨ ਭ੍ਰਮਿ ਚੋਟਾ ਖਾਵਹਿ ॥

ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥

੩॥

ਮੈ ਆਇ ਮਿਲਹੁ ਜਗਜੀਵਨ ਪਿਆਰੇ ॥

ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥

ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥

੪॥

੪॥

ਮਾਝ ਮਹਲਾ ੪ ॥

ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥

ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥

ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥

੧॥

ਆਵਹੁ ਸੰਤ ਮੈ ਗਲਿ ਮੇਲਾਈਐ ॥

ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥

ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥

੨॥

ਵਡਭਾਗੀ ਹਰਿ ਸੰਤੁ ਮਿਲਾਇਆ ॥

ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥

ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥

੩॥

ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥

ਮਲੁ ਹਉਮੈ ਬਿਖਿਆ ਸਭ ਨਿਵਾਰੀ ॥

ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥

੪॥

੫॥

ਮਾਝ ਮਹਲਾ ੪ ॥

ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥

ਮਿਲਿ ਸੰਗਤਿ ਮਨਿ ਨਾਮੁ ਵਸਾਈ ॥

ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥

੧॥

SikhiAt.Net
95 ×