ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
950
ਪਾਵਨ ਅੰਗ 950 / 1430

ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥

ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥

੧॥

ਮਃ ੩ ॥

ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥

ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥

ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥

ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥

ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥

ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥

ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥

ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥

ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥

ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥

੨॥

ਮਃ ੩ ॥

ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥

ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥

ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥

ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥

ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥

ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥

ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥

੩॥

ਪਉੜੀ ॥

ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥

ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥

ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥

ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥

ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥

੮॥

ਸਲੋਕ ਮਃ ੩ ॥

ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥

ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥

ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥

ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥

੧॥

ਮਃ ੩ ॥

ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥

ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥

ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥

ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥

ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥

ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥

ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥

SikhiAt.Net
950 ×