Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
951
Pavan Ang 951 of 1430

ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥

ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥

੨॥

ਪਉੜੀ ॥

ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥

ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥

ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥

ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥

ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥

੯॥

ਸਲੋਕ ਮਃ ੩ ॥

ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥

ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥

ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥

ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥

ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥

੧॥

ਮਃ ੩ ॥

ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥

ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥

ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥

ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥

ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥

੨॥

ਪਉੜੀ ॥

ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥

ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥

ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥

ਜਿਨ ਕਉ ਪੋਤੈ ਪੁੰਨੁ ਹੈ ਤਿਨ੍ਹ ਵਾਤਿ ਸਿਪੀਤੀ ॥

ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥

੧੦॥

ਸਲੋਕੁ ਮਃ ੧ ॥

ਸਤੀ ਪਾਪੁ ਕਰਿ ਸਤੁ ਕਮਾਹਿ ॥

ਗੁਰ ਦੀਖਿਆ ਘਰਿ ਦੇਵਣ ਜਾਹਿ ॥

ਇਸਤਰੀ ਪੁਰਖੈ ਖਟਿਐ ਭਾਉ ॥

ਭਾਵੈ ਆਵਉ ਭਾਵੈ ਜਾਉ ॥

ਸਾਸਤੁ ਬੇਦੁ ਨ ਮਾਨੈ ਕੋਇ ॥

ਆਪੋ ਆਪੈ ਪੂਜਾ ਹੋਇ ॥

ਕਾਜੀ ਹੋਇ ਕੈ ਬਹੈ ਨਿਆਇ ॥

ਫੇਰੇ ਤਸਬੀ ਕਰੇ ਖੁਦਾਇ ॥

ਵਢੀ ਲੈ ਕੈ ਹਕੁ ਗਵਾਏ ॥

ਜੇ ਕੋ ਪੁਛੈ ਤਾ ਪੜਿ ਸੁਣਾਏ ॥

ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥

ਲੋਕ ਮੁਹਾਵਹਿ ਚਾੜੀ ਖਾਹਿ ॥

ਚਉਕਾ ਦੇ ਕੈ ਸੁਚਾ ਹੋਇ ॥

ਐਸਾ ਹਿੰਦੂ ਵੇਖਹੁ ਕੋਇ ॥

ਜੋਗੀ ਗਿਰਹੀ ਜਟਾ ਬਿਭੂਤ ॥

ਆਗੈ ਪਾਛੈ ਰੋਵਹਿ ਪੂਤ ॥

ਜੋਗੁ ਨ ਪਾਇਆ ਜੁਗਤਿ ਗਵਾਈ ॥

ਕਿਤੁ ਕਾਰਣਿ ਸਿਰਿ ਛਾਈ ਪਾਈ ॥

ਨਾਨਕ ਕਲਿ ਕਾ ਏਹੁ ਪਰਵਾਣੁ ॥

ਆਪੇ ਆਖਣੁ ਆਪੇ ਜਾਣੁ ॥

੧॥

ਮਃ ੧ ॥

ਹਿੰਦੂ ਕੈ ਘਰਿ ਹਿੰਦੂ ਆਵੈ ॥

ਸੂਤੁ ਜਨੇਊ ਪੜਿ ਗਲਿ ਪਾਵੈ ॥

ਸੂਤੁ ਪਾਇ ਕਰੇ ਬੁਰਿਆਈ ॥

ਨਾਤਾ ਧੋਤਾ ਥਾਇ ਨ ਪਾਈ ॥

ਮੁਸਲਮਾਨੁ ਕਰੇ ਵਡਿਆਈ ॥

SikhiAt.Net
951 ×