ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
954
ਪਾਵਨ ਅੰਗ 954 / 1430

ਸੀਤਾ ਲਖਮਣੁ ਵਿਛੁੜਿ ਗਇਆ ॥

ਰੋਵੈ ਦਹਸਿਰੁ ਲੰਕ ਗਵਾਇ ॥

ਜਿਨਿ ਸੀਤਾ ਆਦੀ ਡਉਰੂ ਵਾਇ ॥

ਰੋਵਹਿ ਪਾਂਡਵ ਭਏ ਮਜੂਰ ॥

ਜਿਨ ਕੈ ਸੁਆਮੀ ਰਹਤ ਹਦੂਰਿ ॥

ਰੋਵੈ ਜਨਮੇਜਾ ਖੁਇ ਗਇਆ ॥

ਏਕੀ ਕਾਰਣਿ ਪਾਪੀ ਭਇਆ ॥

ਰੋਵਹਿ ਸੇਖ ਮਸਾਇਕ ਪੀਰ ॥

ਅੰਤਿ ਕਾਲਿ ਮਤੁ ਲਾਗੈ ਭੀੜ ॥

ਰੋਵਹਿ ਰਾਜੇ ਕੰਨ ਪੜਾਇ ॥

ਘਰਿ ਘਰਿ ਮਾਗਹਿ ਭੀਖਿਆ ਜਾਇ ॥

ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥

ਪੰਡਿਤ ਰੋਵਹਿ ਗਿਆਨੁ ਗਵਾਇ ॥

ਬਾਲੀ ਰੋਵੈ ਨਾਹਿ ਭਤਾਰੁ ॥

ਨਾਨਕ ਦੁਖੀਆ ਸਭੁ ਸੰਸਾਰੁ ॥

ਮੰਨੇ ਨਾਉ ਸੋਈ ਜਿਣਿ ਜਾਇ ॥

ਅਉਰੀ ਕਰਮ ਨ ਲੇਖੈ ਲਾਇ ॥

੧॥

ਮਃ ੨ ॥

ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥

ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥

੨॥

ਪਉੜੀ ॥

ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥

ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥

ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥

ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥

ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥

੧੪॥

ਸਲੋਕ ਮਃ ੨ ॥

ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥

ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥

੧॥

ਮਃ ੨ ॥

ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥

ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥

ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥

ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥

੨॥

ਪਉੜੀ ॥

ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥

ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥

ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥

ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥

ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥

੧੫॥

ਸਲੋਕ ਮਃ ੨ ॥

ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥

ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥

ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥

ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥

੧॥

ਮਃ ੨ ॥

ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥

ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥

ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥

ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥

੨॥

ਮਃ ੨ ॥

ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥

ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥

੩॥

SikhiAt.Net
954 ×