ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
958
ਪਾਵਨ ਅੰਗ 958 / 1430

ਮਃ ੫ ॥

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥

ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥

ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥

੨॥

ਪਉੜੀ ॥

ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥

ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥

ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥

ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥

ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥

ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥

ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥

ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥

੩॥

ਸਲੋਕੁ ਮਃ ੫ ॥

ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥

ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥

ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥

ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥

ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥

ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥

ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥

ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥

੧॥

ਮਃ ੫ ॥

ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥

ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥

ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥

ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥

ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥

੨॥

ਪਉੜੀ ॥

ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥

ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥

ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥

ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥

ਓਨਾ ਪਿਛੈ ਜਗੁ ਭੁੰਚੈ ਭੋਗਈ ॥

ਓਨਾ ਪਿਆਰਾ ਰਬੁ ਓਨਾਹਾ ਜੋਗਈ ॥

ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥

ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥

੪॥

ਸਲੋਕ ਮਃ ੫ ॥

ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥

ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥

ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥

ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥

ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥

ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥

ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥

ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥

SikhiAt.Net
958 ×