Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
973
Pavan Ang 973 of 1430

ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥

੧॥

ਬੈਰਾਗੀ ਰਾਮਹਿ ਗਾਵਉਗੋ ॥

ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥

੧॥

ਰਹਾਉ ॥

ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥

ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥

੨॥

ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥

ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹਾਉਗੋ ॥

੩॥

ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥

ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥

੪॥

੨॥

ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥

ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥

੧॥

ਰਾਮ ਕੋਇ ਨ ਕਿਸ ਹੀ ਕੇਰਾ ॥

ਜੈਸੇ ਤਰਵਰਿ ਪੰਖਿ ਬਸੇਰਾ ॥

੧॥

ਰਹਾਉ ॥

ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥

ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥

੨॥

ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥

ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥

੩॥

੩॥

ਰਾਮਕਲੀ ਘਰੁ ੨ ॥

ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥

ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥

੧॥

ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥

ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥

੧॥

ਰਹਾਉ ॥

ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥

ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥

੨॥

ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥

ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥

੩॥

ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ਹਿ ਲੀਜੈ ॥

ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥

੪॥

੪॥

ਰਾਮਕਲੀ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥

ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥

੧॥

SikhiAt.Net
973 ×