ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥
੮॥
੧॥
ਨਟ ਮਹਲਾ ੪ ॥
ਰਾਮ ਹਮ ਪਾਥਰ ਨਿਰਗੁਨੀਆਰੇ ॥
ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥
੧॥
ਰਹਾਉ ॥
ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥
ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥
੧॥
ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥
ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥
੨॥
ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥
ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥
੩॥
ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥
ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥
੪॥
ਉਗਵੈ ਦਿਨਸੁ ਆਲੁ ਜਾਲੁ ਸਮ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥
ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥
੫॥
ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥
ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥
੬॥
ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥
ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥
੭॥
ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥
ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥
੮॥
੨॥
ਨਟ ਮਹਲਾ ੪ ॥
ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥
੧॥
ਰਹਾਉ ॥
ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥
ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥
੧॥
ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥
ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥
੨॥
ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥
ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥
੩॥
ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥
ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥
੪॥
ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥
ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥
੫॥