ਰਾਗੁ ਮਾਲੀ ਗਉੜਾ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥
ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥
੧॥
ਰਹਾਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥
ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥
੧॥
ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥
ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥
੨॥
ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥
ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥
੩॥
ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥
ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥
੪॥
੧॥
ਮਾਲੀ ਗਉੜਾ ਮਹਲਾ ੪ ॥
ਜਪਿ ਮਨ ਰਾਮ ਨਾਮੁ ਸੁਖਦਾਤਾ ॥
ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥
੧॥
ਰਹਾਉ ॥
ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥
ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥
੧॥
ਧਨੁ ਧਨੁ ਸਾਧੁ ਜਿਨ੍ਹੀ ਹਰਿ ਪ੍ਰਭੁ ਪਾਇਆ ਤਿਨ੍ਹ ਪੂਛਉ ਹਰਿ ਕੀ ਬਾਤਾ ॥
ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥
੨॥
ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥
ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥
੩॥
ਰਾਮ ਰਸਾਇਣੁ ਜਿਨ੍ਹ ਗੁਰਮਤਿ ਪਾਇਆ ਤਿਨ੍ਹ ਕੀ ਊਤਮ ਬਾਤਾ ॥
ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥
੪॥
੨॥