ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
988
ਪਾਵਨ ਅੰਗ 988 / 1430

ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥

ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥

੨॥

੧॥

੬॥

ਮਾਲੀ ਗਉੜਾ ਮਹਲਾ ੫ ॥

ਪ੍ਰਭ ਸਮਰਥ ਦੇਵ ਅਪਾਰ ॥

ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥

੧॥

ਰਹਾਉ ॥

ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥

ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥

੧॥

ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥

ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥

੨॥

੨॥

੭॥

ਮਾਲੀ ਗਉੜਾ ਮਹਲਾ ੫ ॥

ਮਨਿ ਤਨਿ ਬਸਿ ਰਹੇ ਗੋਪਾਲ ॥

ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥

੧॥

ਰਹਾਉ ॥

ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥

ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥

੧॥

ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥

ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥

੨॥

੩॥

੮॥

੬॥

੧੪॥

ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਧਨਿ ਧੰਨਿ ਓ ਰਾਮ ਬੇਨੁ ਬਾਜੈ ॥

ਮਧੁਰ ਮਧੁਰ ਧੁਨਿ ਅਨਹਤ ਗਾਜੈ ॥

੧॥

ਰਹਾਉ ॥

ਧਨਿ ਧਨਿ ਮੇਘਾ ਰੋਮਾਵਲੀ ॥

ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥

੧॥

ਧਨਿ ਧਨਿ ਤੂ ਮਾਤਾ ਦੇਵਕੀ ॥

ਜਿਹ ਗ੍ਰਿਹ ਰਮਈਆ ਕਵਲਾਪਤੀ ॥

੨॥

ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥

ਜਹ ਖੇਲੈ ਸ੍ਰੀ ਨਾਰਾਇਨਾ ॥

੩॥

ਬੇਨੁ ਬਜਾਵੈ ਗੋਧਨੁ ਚਰੈ ॥

ਨਾਮੇ ਕਾ ਸੁਆਮੀ ਆਨਦ ਕਰੈ ॥

੪॥

੧॥

ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥

੧॥

ਰਹਾਉ ॥

ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥

ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥

੧॥

ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥

ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥

੨॥

੨॥

ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥

ਰਾਮ ਬਿਨਾ ਕੋ ਬੋਲੈ ਰੇ ॥

੧॥

ਰਹਾਉ ॥

ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥

ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥

੧॥

ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥

ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥

੨॥

੩॥

SikhiAt.Net
988 ×