Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
98
Pavan Ang 98 of 1430

ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥

੪॥

੪॥

੧੧॥

ਮਾਝ ਮਹਲਾ ੫ ॥

ਖੋਜਤ ਖੋਜਤ ਦਰਸਨ ਚਾਹੇ ॥

ਭਾਤਿ ਭਾਤਿ ਬਨ ਬਨ ਅਵਗਾਹੇ ॥

ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥

੧॥

ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥

ਪੂਜਾ ਤਿਲਕੁ ਤੀਰਥ ਇਸਨਾਨਾ ॥

ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥

੨॥

ਅਨਿਕ ਬਰਖ ਕੀਏ ਜਪ ਤਾਪਾ ॥

ਗਵਨੁ ਕੀਆ ਧਰਤੀ ਭਰਮਾਤਾ ॥

ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥

੩॥

ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥

ਮਨੁ ਤਨੁ ਸੀਤਲੁ ਧੀਰਜੁ ਪਾਇਆ ॥

ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥

੪॥

੫॥

੧੨॥

ਮਾਝ ਮਹਲਾ ੫ ॥

ਪਾਰਬ੍ਰਹਮ ਅਪਰੰਪਰ ਦੇਵਾ ॥

ਅਗਮ ਅਗੋਚਰ ਅਲਖ ਅਭੇਵਾ ॥

ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥

੧॥

ਗੁਰਮੁਖਿ ਮਧੁਸੂਦਨੁ ਨਿਸਤਾਰੇ ॥

ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥

ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥

੨॥

ਨਿਰਹਾਰੀ ਕੇਸਵ ਨਿਰਵੈਰਾ ॥

ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥

ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥

੩॥

ਅਮੋਘ ਦਰਸਨ ਬੇਅੰਤ ਅਪਾਰਾ ॥

ਵਡ ਸਮਰਥੁ ਸਦਾ ਦਾਤਾਰਾ ॥

ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥

੪॥

੬॥

੧੩॥

ਮਾਝ ਮਹਲਾ ੫ ॥

ਕਹਿਆ ਕਰਣਾ ਦਿਤਾ ਲੈਣਾ ॥

ਗਰੀਬਾ ਅਨਾਥਾ ਤੇਰਾ ਮਾਣਾ ॥

ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥

੧॥

ਭਾਣੈ ਉਝੜ ਭਾਣੈ ਰਾਹਾ ॥

ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥

ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥

੨॥

ਨਾ ਕੋ ਮੂਰਖੁ ਨਾ ਕੋ ਸਿਆਣਾ ॥

ਵਰਤੈ ਸਭ ਕਿਛੁ ਤੇਰਾ ਭਾਣਾ ॥

ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥

੩॥

ਖਾਕੁ ਸੰਤਨ ਕੀ ਦੇਹੁ ਪਿਆਰੇ ॥

ਆਇ ਪਇਆ ਹਰਿ ਤੇਰੈ ਦੁਆਰੈ ॥

ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥

੪॥

੭॥

੧੪॥

ਮਾਝ ਮਹਲਾ ੫ ॥

ਦੁਖੁ ਤਦੇ ਜਾ ਵਿਸਰਿ ਜਾਵੈ ॥

ਭੁਖ ਵਿਆਪੈ ਬਹੁ ਬਿਧਿ ਧਾਵੈ ॥

ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥

੧॥

ਸਤਿਗੁਰੁ ਮੇਰਾ ਵਡ ਸਮਰਥਾ ॥

SikhiAt.Net
98 ×