ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
992
ਪਾਵਨ ਅੰਗ 992 / 1430

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥

ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥

੩॥

੯॥

ਮਾਰੂ ਮਹਲਾ ੧ ॥

ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥

ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥

ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥

ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥

੧॥

ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥

ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥

੧॥

ਰਹਾਉ ॥

ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥

ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥

ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥

ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥

੨॥

ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥

ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥

ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥

ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥

੩॥

ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥

ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥

ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥

ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥

੪॥

੧੦॥

ਮਾਰੂ ਮਹਲਾ ੧ ॥

ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥

ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥

੧॥

ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥

ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥

੧॥

ਰਹਾਉ ॥

ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥

ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥

੨॥

ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥

ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥

੩॥

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥

ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥

੪॥

ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥

ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥

੫॥

੧੧॥

SikhiAt.Net
992 ×