Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
995
Pavan Ang 995 of 1430

ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥

ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥

੪॥

੫॥

ਮਾਰੂ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥

ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥

ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥

੧॥

ਮੇਰੇ ਮਨ ਨਾਮੁ ਜਪਤ ਉਧਰੇ ॥

ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥

੧॥

ਰਹਾਉ ॥

ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥

ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥

ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥

੨॥

ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥

ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥

ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥

੩॥

ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥

ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥

ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥

੪॥

੧॥

ਮਾਰੂ ਮਹਲਾ ੪ ॥

ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥

ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥

ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥

੧॥

ਮੇਰੇ ਮਨ ਨਾਮੁ ਜਪਤ ਤਰਿਆ ॥

ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥

੧॥

ਰਹਾਉ ॥

ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥

ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥

ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥

੨॥

ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥

ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥

ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥

੩॥

ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥

ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥

ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥

੪॥

੨॥

SikhiAt.Net
995 ×